![]() |
| ਪਾਵਰ ਕਾਰਪੋਰੇਸ਼ਨ ਕਾਦੀਆਂ ਦੇ ਐਸ.ਡੀ.ਓ. ਅੰਮ੍ਰਿਤਪਾਲ ਸਿੰਘ। (ਜ਼ੀਸ਼ਾਨ) |
ਕਾਦੀਆਂ, 17 ਅਗਸਤ (ਜ਼ੀਸ਼ਾਨ): ਪੰਜਾਬ ਰਾਜ ਬਿਜਲੀ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ.) ਕਾਦੀਆਂ ਮੰਡਲ ਦੇ ਐਸ.ਡੀ.ਓ. ਅੰਮ੍ਰਿਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਰੂਰੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਕਾਰਨ 18 ਅਗਸਤ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਵੱਖ-ਵੱਖ ਇਲਾਕਿਆਂ ਵਿੱਚ ਬਿਜਲੀ ਸਪਲਾਈ ਬੰਦ ਰਹੇਗੀ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਫੀਡਰਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ, ਉਨ੍ਹਾਂ ਵਿੱਚ 66 ਕੇ.ਵੀ. ਕਾਦੀਆਂ ਤੋਂ ਚੱਲਣ ਵਾਲਾ ਲੇਬਰ ਸ਼ੈੱਡ ਫੀਡਰ, 11 ਕੇ.ਵੀ. ਰੇਲਵੇ ਰੋਡ, 11 ਕੇ.ਵੀ. ਗੌਰਮੈਂਟਲ ਈ.ਪੀ.ਐਸ. ਅਤੇ 11 ਕੇ.ਵੀ. ਕੋਟ ਟੋਡਾ ਈ.ਪੀ. ਸ਼ਾਮਲ ਹਨ।
ਇਨ੍ਹਾਂ ਫੀਡਰਾਂ ਤੋਂ ਚੱਲਣ ਵਾਲੇ ਵੱਖ-ਵੱਖ ਇਲਾਕਿਆਂ ਦੀ ਬਿਜਲੀ ਸਪਲਾਈ ਉਕਤ ਸਮੇਂ ਦੌਰਾਨ ਪ੍ਰਭਾਵਿਤ ਰਹੇਗੀ। ਬਿਜਲੀ ਵਿਭਾਗ ਵੱਲੋਂ ਖਪਤਕਾਰਾਂ ਨੂੰ ਇਸ ਦੌਰਾਨ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।
