![]() |
| ਕਾਦੀਆਂ ਦੇ ਸਿੱਖ ਨੈਸ਼ਨਲ ਕਾਲਜ ਵੱਲੋਂ ਬੇਰਿੰਗ ਕਾਲਜ ਬਟਾਲਾ ਦੇ ਕੰਪਿਊਟਰ ਵਿਭਾਗ ਦੇ ਮੁਖੀ ਡਾ. ਨਰਿੰਦਰ ਸਿੰਘ ਨੂੰ ਸਨਮਾਨਿਤ ਕਰਦਿਆਂ। (ਜ਼ੀਸ਼ਾਨ) |
ਕਾਦੀਆਂ, 16 ਸਤੰਬਰ (ਜ਼ੀਸ਼ਾਨ): ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪੋਸਟ-ਗ੍ਰੈਜੂਏਟ ਕੰਪਿਊਟਰ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ‘ਪਾਈਥਨ ਪ੍ਰੋਗਰਾਮਿੰਗ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ, ਬਟਾਲਾ ਦੇ ਪੋਸਟ-ਗ੍ਰੈਜੂਏਟ ਕੰਪਿਊਟਰ ਵਿਭਾਗ ਦੇ ਮੁਖੀ ਡਾ. ਨਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।
ਵਿਭਾਗ ਦੇ ਮੁਖੀ ਪ੍ਰੋ. ਸਤਵਿੰਦਰ ਸਿੰਘ ਨੇ ਡਾ. ਨਰਿੰਦਰ ਸਿੰਘ ਦੀ ਜਾਣ-ਪਛਾਣ ਕਰਵਾਉਂਦਿਆਂ ਦੱਸਿਆ ਕਿ ਉਹ ਪਿਛਲੇ 34 ਸਾਲਾਂ ਤੋਂ ਕੰਪਿਊਟਰ ਸਿੱਖਿਆ ਨਾਲ ਜੁੜੇ ਹੋਏ ਹਨ ਅਤੇ ਕਈ ਪੁਸਤਕਾਂ ਪ੍ਰਕਾਸ਼ਿਤ ਕਰਵਾ ਚੁੱਕੇ ਹਨ। ਡਾ. ਨਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੋਗਰਾਮਿੰਗ, ਸਾਫਟਵੇਅਰ-ਹਾਰਡਵੇਅਰ, ਮਾਰਕੀਟ ਦੀ ਮੰਗ ਅਤੇ ਰੁਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਉਨ੍ਹਾਂ ਨਾਲ ਸਵਾਲ-ਜਵਾਬ ਵੀ ਕੀਤੇ।
ਕਾਲਜ ਵੱਲੋਂ ਡਾ. ਨਰਿੰਦਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋ. ਸਤਵਿੰਦਰ ਸਿੰਘ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਗੁਰਦੀਪ ਸਿੰਘ, ਪ੍ਰੋ. ਕੌਸ਼ਲ ਕੁਮਾਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਪੂਜਾ ਪੁਰੀ, ਪ੍ਰੋ. ਦਵਿੰਦਰਜੀਤ ਕੌਰ, ਪ੍ਰੋ. ਗੁਰਸ਼ਰਨਬੀਰ ਕੌਰ, ਪ੍ਰੋ. ਅਰਵਿੰਦਰਜੀਤ ਕੌਰ, ਪ੍ਰੋ. ਕੁਲਵਿੰਦਰ ਸਿੰਘ, ਡਾ. ਸਿਮਰਤ ਪਾਲ ਸਿੰਘ ਅਤੇ ਪ੍ਰੋ. ਹਰਜਿੰਦਰ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।
